Tuesday, November 8, 2011

The Sikhism

Salutes The Spirit Of Sikhism

ਹਰਿ ਮੰਦਰੁ ਹਰਿ ਸਾਜਿਆ ਹਰਿ ਵਸੈ ਜਿਸੁ ਨਾਲਿ ॥ ਗੁਰਮਤੀ ਹਰਿ ਪਾਇਆ ਮਾਇਆ ਮੋਹ ਪਰਜਾਲਿ ॥ ਹਰਿ ਮੰਦਰਿ ਵਸਤੁ ਅਨੇਕ ਹੈ ਨਵ ਨਿਧਿ ਨਾਮੁ ਸਮਾਲਿ ॥ ਧਨੁ ਭਗਵੰਤੀ ਨਾਨਕਾ ਜਿਨਾ ਗੁਰਮੁਖਿ ਲਧਾ ਹਰਿ ਭਾਲਿ ॥ ਵਡਭਾਗੀ ਗੜ ਮੰਦਰੁ ਖੋਜਿਆ ਹਰਿ ਹਿਰਦੈ ਪਾਇਆ ਨਾਲਿ ॥੪੮॥


The Lord built the Harimandir, the Temple of the Lord; the Lord dwells within it. Following the Guru's Teachings, I have found the Lord; my emotional attachment to Maya has been burnt away. Countless things are in the Harimandir, the Temple of the Lord; contemplate the Naam, and the nine treasures will be yours. Blessed is that happy soul-bride, O Nanak, who, as Gurmukh, seeks and finds the Lord. By great good fortune, one searches the temple of the body-fortress, and finds the Lord within the heart. ||48||


1) ਹੇ ਭਾਈ! (ਮਨੁੱਖ ਦਾ ਇਹ ਸਰੀਰ-) ਹਰਿ-ਮੰਦਰ ਪਰਮਾਤਮਾ ਨੇ (ਆਪ) ਬਣਾਇਆ ਹੈ, ਇਸ ਸਰੀਰ-ਹਰਿਮੰਦਰ ਵਿਚ ਪਰਮਾਤਮਾ ਆਪ ਵੱਸਦਾ ਹੈ। (ਪਰ) ਗੁਰੂ ਦੀ ਮਤਿ ਤੁਰ ਕੇ (ਅੰਦਰੋਂ) ਮਾਇਆ ਦਾ ਮੋਹ ਚੰਗੀ ਤਰ੍ਹਾਂ ਸਾੜ ਕੇ (ਹੀ, ਕਿਸੇ ਭਾਗਾਂ ਵਾਲੇ ਨੇ ਅੰਦਰ-ਵੱਸਦਾ) ਪਰਮਾਤਮਾ ਲੱਭਾ ਹੈ। ਹੇ ਭਾਈ! ਪਰਮਾਤਮਾ ਦਾ ਨਾਮ, ਮਾਨੋ, ਨੌ ਖ਼ਜ਼ਾਨੇ ਹੈ (ਇਸ ਨੂੰ ਹਿਰਦੇ ਵਿਚ) ਸਾਂਭ ਕੇ ਰੱਖ (ਜੇ ਹਰਿ-ਨਾਮ ਸੰਭਾਲਿਆ ਜਾਏ, ਤਾਂ) ਇਸ ਸਰੀਰ-ਹਰਿਮੰਦਰ ਵਿਚ ਅਨੇਕਾਂ ਹੀ ਉੱਤਮ ਕੀਮਤੀ ਗੁਣ (ਲੱਭ ਪੈਂਦੇ) ਹਨ। ਹੇ ਨਾਨਕ! ਸ਼ਾਬਾਸ਼ੇ ਉਹਨਾਂ ਭਾਗਾਂ ਵਾਲਿਆਂ ਨੂੰ, ਜਿਨ੍ਹਾਂ ਗੁਰੂ ਦੀ ਸਰਨ ਪੈ ਕੇ (ਇਸ ਸਰੀਰ-ਹਰਿਮੰਦਰ ਵਿਚ ਵੱਸਦਾ) ਪਰਮਾਤਮਾ ਖੋਜ ਕੇ ਲੱਭ ਲਿਆ। ਜਿਨ੍ਹਾਂ ਵੱਡੇ ਭਾਗਾਂ ਵਾਲਿਆਂ ਨੇ ਇਸ ਸਰੀਰ ਕਿਲ੍ਹੇ ਨੂੰ ਸਰੀਰ ਮੰਦਰ ਨੂੰ ਖੋਜਿਆ, ਹਿਰਦੇ ਵਿਚ ਹੀ ਆਪਣੇ ਨਾਲ ਵੱਸਦਾ ਪਰਮਾਤਮਾ ਲੱਭ ਲਿਆ।੪੮।

2) ਸਾਈਂ ਦਾ ਮਹਿਲ ਸਾਈਂ ਨੇ ਬਣਾਇਆ ਹੈ ਅਤੇ ਇਸ ਵਿੱਚ ਸਾਈਂ ਖੁਦ ਰਹਿੰਦਾ ਹੈ। ਧਨ-ਦੌਲਤ ਦੀ ਮਮਤਾ ਨੂੰ ਸਾੜ ਕੇ ਗੁਰਾਂ ਦੇ ਉਪਦੇਸ਼ ਰਾਹੀਂ ਮੈਂ ਆਪਦੇ ਵਾਹਿਗੁਰੂ ਨੂੰ ਪਾ ਲਿਆ ਹੈ। ਨਾਮ ਦੇ ਨੋ ਖਜਾਲਿਆਂ ਦਾ ਸਿਮਰਨ ਕਰਨ ਦੁਆਰਾ, ਪ੍ਰਾਣੀ ਵਾਹਿਗੁਰੂ ਦੇ ਮਹਿਲ ਅੰਦਰ ਕ੍ਰੋੜਾ ਹੀ ਅਮੋਲਕ ਵਸਤੂਆਂ ਨੂੰ ਪਾ ਲੈਂਦਾ ਹੈ। ਮੁਬਾਰਕ ਹੈ ਉਹ ਭਾਗਾਂ ਵਾਲੀ ਪਤਨੀ, ਜੋ ਗੁਰਾਂ ਦੀ ਦਇਆ ਦੁਆਰਾ ਆਪਣੇ ਸੁਆਮੀ ਨੂੰ ਖੋਜ ਕੇ ਪਾ ਲੈਂਦੀ ਹੈ। ਪਰਮ ਚੰਗੇ ਨਸੀਬਾਂ ਰਾਹੀਂ, ਇਨਸਾਨ ਆਪਣੀ ਦੇਹ ਦੇ ਕਿਲ੍ਹੇ ਵਿਚਲੇ ਮਹਿਲ ਦੀ ਢੂੰਡ ਭਾਲ ਕਰਕੇ ਸੁਆਮੀ ਨੂੰ ਆਪਣੇ ਨੇੜੇ ਹੀ ਦਿਲ ਅੰਦਰ ਪਾ ਲੈਂਦਾ ਹੈ।


ਮਨੁੱਖ ਦਾ ਸਰੀਰ ਹਰੀ ਦਾ ਮੰਦਰ ਹੈ। ਹਰ ਪ੍ਰਾਣੀ ਦੇ ਅੰਦਰ ਹਰੀ ਵੱਸਦਾ ਹੈ। ਇਸ ਸਰੀਰ ਰੂਪੀ ਮੰਦਰ ਵਿਚ ਬ੍ਰਹਮ ਵੀਚਾਰ ਦਾ ਜਵਾਹਰ ਪ੍ਰਗਟ ਹੁੰਦਾ ਹੈ।